Thursday 19 March 2020

ਕਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਨੇ ਲਿਆ ਸਖਤ ਫ਼ੈਸਲਾ।

ਕਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਨੇ ਲਿਆ ਸਖਤ ਫ਼ੈਸਲਾ।

ਬਾਬਾ ਬਕਾਲਾ (20 ਮਾਰਚ) ਮਨਬੀਰ ਸਿੰਘ ਧੂਲਕਾ
                                 ਕਰੋਨਾ ਵਾਇਰਸ ਕਰਕੇ ਪੰਜਾਬ ‘ਚ ਬੋਰਡ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਪੰਜਾਬ ਚ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਵਿਆਹ, ਮਰਗ ‘ਤੇ ਹੋਰ ਸਮਾਗਮਾਂ ਚ 20ਤੋਂ ਵੱਧ ਇਕੱਠ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। 20 ਤੋਂ ਵੱਧ ਇਕੱਠ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਾ ਕਰ ਦੇ ਨਿਰਦੇਸ਼ ਕੀਤੇ ਗਏ ਹਨ।

ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ। ਇਹ ਫੈਸਲਾ ਪੰਜਾਬ ਦੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ।ਇਸ ਦੇ ਨਾਲ ਹੀ ਸਕੱਤਰੇਤ ਦੇ ਦਫ਼ਤਰਾਂ ਵਿੱਚ ਲੋਕਾਂ ਨਾਲ ਪਬਲਿਕ ਡੀਲਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੀਨੀਅਰ ਵਜ਼ੀਰ ਬ੍ਰਹਮ ਮੋਹਿੰਦਰਾ ਨੇ ਮੀਡੀਆ ਨੂੰ ਦਿੱਤੀ

ਜਿਕਰਯੋਗ ਹੈ ਕਿ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਸਾਵਧਾਨੀ ਦੇ ਤੌਰ ‘ਤੇ ਇਹ ਕਦਮ ਚੁੱਕਿਆ ਹੈ। ਕੋਰੋਨਾ ਕਰਕੇ ਪੂਰੇ ਵਿਸ਼ਵ ਵਿੱਚ ਹੁਣ ਤੱਕ 8593 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਤੇ ਪਿਛਲੇ 24 ਘੰਟਿਆਂ ਦੌਰਾਨ ਹੀ 786 ਮੌਤਾਂ ਹੋ ਚੁੱਕੀਆਂ ਹਨ।

ਦੁਨੀਆ ਭਰ ਵਿੱਚ ਪੈਰ ਪਸਾਰ ਚੁੱਕੇ ਕੋਰੋਨਾ ਕਰਕੇ ਜਿੱਥੇ ਪਹਿਲਾਂ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ, ਕੋਚਿੰਗ ਸੈਂਟਰ ਬੰਦ ਕੀਤੇ ਗਏ ਸਨ ਉੱਥੇ ਹੁਣ ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸ ਅੱਡਿਆਂ ‘ਤੇ ਵੱਡੀ ਗਿਣਤੀ ‘ਚ ਜਮ੍ਹਾ ਹੁੰਦੀ ਭੀੜ ਕਰਕੇ ਸਾਵਧਾਨੀ ਦੇ ਤੌਰ ‘ਤੇ ਇਹ ਫੈਸਲਾ ਲੈਂਦਿਆਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਤੇ ਇਸ ਫੈਸਲੇ ਨਾਲ ਪੰਜਾਬ ਦੇ ਸਾਰੇ ਬੱਸ ਅੱਡੇ ਖਾਲੀ ਹੋ ਜਾਣਗੇ।

Share this

0 Comment to "ਕਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਨੇ ਲਿਆ ਸਖਤ ਫ਼ੈਸਲਾ।"

Post a Comment