Wednesday 25 March 2020

ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ ਵਿਚ ਲਗਾਤਰ ਹੋ ਰਿਹਾ ਵਾਧਾ।

ਪੂਰੀ ਦੁਨੀਆ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ।

 ਪੰਜਾਬ
ਦੇ ਲੁਧਿਆਣਾ ਵਿਚੋਂ ਹੁਣ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 51 ਸਾਲਾਂ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜੀਟਿਵ ਆਈ ਹੈ ।
Thirth party pictures
ਇਸ ਔਰਤ ਦਾ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ । ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਔਰਤ ਨੇ ਕੋਈ ਵਿਦੇਸ਼ ਯਾਤਰਾ ਨਹੀਂ ਕੀਤੀ ਹੈ । ਇਸ ਮਾਮਲੇ ਦੀ ਪੁਸ਼ਟੀ ਡਿਪਟੀ ਕਮਿਸ਼ਨ ਪ੍ਰਦੀਪ ਅਗਰਵਾਲ ਵੱਲੋਂ ਕੀਤੀ ਗਈ ਹੈ ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਬੁਖਾਰ-ਜੁਕਾਮ ਦੀ ਸ਼ਿਕਾਇਤ ਤੋਂ ਬਾਅਦ ਇਸ ਔਰਤ ਦੇ ਖੂਨ ਅਤੇ ਥੁੱਕ ਦੇ ਸੈਂਪਲ ਜਾਂਚ ਲਈ ਪੁਣੇ ਲੈਬ ਵਿੱਚ ਭੇਜੇ ਗਏ ਸਨ । ਸੂਤਰਾਂ ਤੋਂ ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਔਰਤ ਕੁਝ ਦਿਨ ਪਹਿਲਾਂ ਸਪੇਨ ਤੋਂ ਪੰਜਾਬ ਪਰਤੀ ਸੀ । ਇਹ ਔਰਤ ਸ਼ਹਿਰੀ ਇਲਾਕੇ ਵਿੱਚ ਰਹਿੰਦੀ ਹੈ ।
ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਦੇ ਹੋਏ ਇਸ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਨੇੜਲੇ ਲੋਕਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ । ਦੱਸ ਦੇਈਏ ਕਿ ਪੰਜਾਬ ਵਿੱਚ ਇਸ ਵਾਇਰਸ ਤੋਂ ਪੀੜਤ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 30 ਹੋ ਗਈ ਹੈ

Share this

0 Comment to "ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜਾ ਦੀ ਗਿਣਤੀ ਵਿਚ ਲਗਾਤਰ ਹੋ ਰਿਹਾ ਵਾਧਾ।"

Post a Comment